Punjabi Samachar

ਆਮਦਨ ਕਰ ਵਿਭਾਗ ਵੱਲੋਂ ਚੋਣਾਂ ਦੇ ਮੱਦੇਨਜਰ ਕੰਟਰੋਲ ਰੂਮ ਸਥਾਪਤ

ਆਮਦਨ ਕਰ ਵਿਭਾਗ ਵੱਲੋਂ ਚੋਣਾਂ ਦੇ ਮੱਦੇਨਜਰ ਕੰਟਰੋਲ ਰੂਮ ਸਥਾਪਤ
-ਟੋਲ ਫਰੀ ਨੰਬਰ 18001804814 ’ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ-ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ, 14 ਮਾਰਚ :-ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾਇਰੈਕਟਰ ਜਨਰਲ ਇਨਕਮ ਟੈਕਸ (ਇਨਵੈਸਟੀਗੇਸ਼ਨ) ਵੱਲੋਂ ਚੋਣਾਂ ਦੌਰਾਨ ਵਿੱਤੀ ਗੜਬੜੀਆਂ ਸਬੰਧੀ ਸ਼ਿਕਾਇਤ ਪ੍ਰਾਪਤ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਰਾਜ ਦੇ ਲੋਕ ਟੋਲ ਫਰੀ ਨੰਬਰ 18001804814 ’ਤੇ ਚੋਣ ਜਾਬਤੇ ਦੋਰਾਨ ਜੇਕਰ ਕਿਸੇ ਵੀ ਥਾਂ ਵੱਡੇ ਪੱਧਰ ’ਤੇ ਨਗਦੀ ਲਿਜਾ ਰਹੇ ਲੋਕਾਂ ਬਾਰੇ ਜਾ ਕਿਸੀ ਅਜਿਹੀ ਵਸਤਾਂ ਜਿਸਦੀ ਵਰਤੋਂ ਵੋਟਰਾਂ ਨੂੰ ਰਿਸ਼ਵਤ ਦੇਣ ਵਜੋਂ ਕੀਤੀ ਜਾ ਸਕਦੀ ਹੋਵੇ, ਬਾਰੇ ਸ਼ਿਕਾਇਤ ਕਰ ਸਕਦੇ ਹਨ। ਇਹ ਕੰਟਰੋਲ ਰੂਮ ਹਫ਼ਤੇ ਦੇ 7 ਦਿਨ 24 ਘੰਟੇ ਕੰਮ ਕਰੇਗਾ, ਜੋ ਕਿ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਕਰ ਵਿਭਾਗ ਵੱਲੋਂ 10 ਲੱਖ ਤੋਂ ਵੱਧ ਦੀ ਨਗਦੀ ਜਾਂ ਅਜਿਹੀ ਵਸਤਾਂ ਜਿਸਦੀ ਵਰਤੋਂ ਵੋਟਰਾਂ ਨੂੰ ਰਿਸਵਤ ਦੇਣ ਵਜੋਂ ਕੀਤੀ ਜਾ ਸਕਦੀ ਹੋਵੇ ਅਤੇ ਉਸ ਦੀ ਕੀਮਤ 10 ਲੱਖ ਤੋਂ ਵੱਧ ਹੋਵੇ, ਲੈ ਕੇ ਚੱਲ ਰਹੇ ਹਨ ਤਾਂ ਉਸ ਦੇ ਸਰੋਤ ਸਬੰਧੀ ਪੂਰੇ ਦਸਤਾਵੇਜ਼ ਕੋਲ ਹੋਣੇ ਚਾਹੀਦੇ ਹਨ ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 50 ਹਜ਼ਾਰ ਤੋਂ ਵੱਧ ਦੀ ਰਾਸ਼ੀ ਜਾਂ ਵਸਤੂਆਂ ਲਿਜਾਉਣ ਸਮੇਂ ਆਪਣੇ ਨਾਲ ਲੋੜੀਂਦੇ ਦਸਤਾਵੇਜ਼ ਜਰੂਰ ਰੱਖਣ।

DidoPost

March 2019
S M T W T F S
« Feb    
 12
3456789
10111213141516
17181920212223
24252627282930
31  

Recent News