ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਵੈਨ

ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਵੈਨ

ਕਪੂਰਥਲਾ, 20 ਮਾਰਚ,2020  :ਜ਼ਿਲੇ ਦੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਇਕ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ। ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਇਹ ਵੈਨ ਜ਼ਿਲੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਇਹਤਿਆਤੀ ਕਦਮਾਂ ਤੋਂ ਜਾਣੂ ਕਰਵਾਏਗੀ।

ਇਸ ਵੈਨ ਨੂੰ ਰਵਾਨਾ ਕਰਦਿਆਂ ਜ਼ਿਲਾ ਰੋਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲੇ ਵਿਚ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ ਅਤੇ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਘਬਰਾਹਟ ਵਿਚ ਨਾ ਆਉਣ ਅਤੇ ਜ਼ਰੂਰੀ ਸਾਮਾਨ ਅਤੇ ਵਸਤਾਂ ਦੀ ਬੇਲੋੜੀ ਖ਼ਰੀਦਦਾਰੀ ਨਾ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਜ਼ਿਲੇ ਵਿਚ ਫਲ, ਸਬਜ਼ੀਆਂ, ਦੁੱਧ ਅਤੇ ਹੋਰ ਖਾਣ-ਪੀਣ ਵਾਲੀ ਸਮੱਗਰੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹਨ ਅਤੇ ਇਨਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਲੋੜ ਤੋਂ ਵੱਧ ਖ਼ਰੀਦ ਕਰਕੇ ਜਮਾਂਖੋਰੀ ਤੋਂ ਗੁਰੇਜ਼ ਕੀਤਾ ਜਾਵੇ।

About the author

SK Vyas

SK Vyas

Add Comment

Click here to post a comment

All Time Favorite

Categories