ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾ. ਦਲੀਪ ਕੌਰ ਟਿਵਾਣਾ ਅਤੇ ਸ. ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਂਟ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾ. ਦਲੀਪ ਕੌਰ ਟਿਵਾਣਾ ਅਤੇ ਸ. ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 3 ਫਰਵਰੀ, 2020: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ `ਚ ਪੰਜਾਬੀ ਸਾਹਿਤ ਜਗਤ ਦੇ ਦੋ ਮਹਾਨ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਸ. ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ `ਤੇ ਜਿਥੇ ਦੋਵਾਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਥੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਲਈ ਅਰਦਾਸ ਕੀਤੀ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਖੋਜਾਰਥੀ ਹਾਜ਼ਰ ਸਨ।

ਪੰਜਾਬੀ ਸਾਹਿਤ ਖੇਤਰ ਵਿਚ ਉਨਾਂ੍ਹ ਵੱਲੋਂ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਆਪਣੇ ਸ਼ੋਕ ਸੰਦੇਸ਼ ਵਿਚ ਭਿਵਾਗ ਦੇ ਮੁਖੀ ਡਾ. ਦਰਿਆ ਨੇ ਡਾ. ਦਲੀਪ ਕੌਰ ਟਿਵਾਣਾ ਅਤੇ ਸ. ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ ਨੂੰ ਪੰਜਾਬੀ ਸਾਹਿਤ ਜਗਤ ਲਈ ਵੱਡਾ ਘਾਟਾ ਦੱਸਿਆ। ਉਹਨਾਂ ਨੇ ਸ. ਜਸਵੰਤ ਸਿੰਘ ਕੰਵਲ ਨੂੰ ਲੋਕ ਲਹਿਰਾਂ ਨਾਲ ਜੁੜਿਆ ਹੋਇਆ ਸਾਹਿਤਕਾਰ ਦੱਸਿਆ। ਡਾ. ਦਲੀਪ ਕੌਰ ਟਿਵਾਣਾ ਦੀਆਂ ਰਚਨਾਵਾਂ ਬਾਰੇ ਚਰਚਾ ਕਰਦੇ ਹੋਏ ਉਹਨਾਂ ਦੱਸਿਆ ਕਿ ਜਿਸ ਤਰ੍ਹਾਂ ਡਾ. ਦਲੀਪ ਕੌਰ ਟਿਵਾਣਾ ਨੇ ਔਰਤ ਦੀ ਸਵੈ ਹੋਂਦ ਨੂੰ ਆਪਣੀਆਂ ਰਚਨਾਵਾਂ ਵਿਚ ਪੇਸ਼ ਕੀਤਾ, ਉਸ ਤਰ੍ਹਾਂ ਕਿਸੇ ਹੋਰ ਔਰਤ ਸਾਹਿਤਕਾਰ ਨੇ ਪੇਸ਼ ਨਹੀਂ ਕੀਤਾ। ਉਹਨਾਂ ਨੇ ਪਾਠਕਾਂ ਨੂੰ ਇਹਨਾਂ ਦੋਹਾਂ ਸਾਹਿਤਕਾਰਾਂ ਦੇ ਜੀਵਨ ਦਰਸ਼ਨ ਅਤੇ ਰਚਨਾਵਾਂ ਤੋਂ ਪ੍ਰੇਰਣਾ ਲੈਣ ਲਈ ਕਿਹਾ।

ਡਾ. ਮਨਜਿੰਦਰ ਸਿੰਘ ਨੇ ਇਸ ਸਮਾਗਮ ਦਾ ਸੰਚਾਲਨ ਕਰਦਿਆਂ ਆਪਣੇ ਸ਼ੋਕ ਸੁਨੇਹੇ ਵਿਚ ਡਾ. ਦਲੀਪ ਕੌਰ ਟਿਵਾਣਾ ਅਤੇ ਡਾ. ਜਸਵੰਤ ਕੰਵਲ ਨੂੰ ਪੰਜਾਬੀ ਸਾਹਿਤ ਦੇ ਦੋ ਵੱਡੇ ਦਾਨਿਸ਼ਵਰ ਸਾਹਿਤਕਾਰ ਆਖਿਆ। ਉਹਨਾਂ ਕਿਹਾ ਕਿ ਡਾ. ਦਲੀਪ ਕੌਰ ਟਿਵਾਣਾ ਨੇ ਮਰਦ-ਪ੍ਰਧਾਨ ਸ਼੍ਰੋਮਣੀ ਪੰਜਾਬੀ ਸਾਹਿਤਕਾਰਾਂ ਵਿਚ ਇਸਤਰੀ ਸਾਹਿਤਕਾਰ ਵਜੋਂ ਬਰਾਬਰ ਦਾ ਸਥਾਨ ਗ੍ਰਹਿਣ ਕੀਤਾ। ਉਹਨਾਂ ਨੇ ਸ. ਜਸਵੰਤ ਸਿੰਘ ਕੰਵਲ ਦੀਆਂ ਰਚਨਾਵਾਂ ’ਤੇ ਚਰਚਾ ਕਰਦੇ ਹੋਏ ਕਿਹਾ ਕਿ ਉਸਨੇ ਰਾਜਨੀਤਿਕ ਲਹਿਰਾਂ ਦੀਆਂ ਸਰਗਰਮੀਆਂ ਨੂੰ ਆਪਣੀਆਂ ਰਚਨਾਵਾਂ ਵਿਚ ਬੜੇ ਹੀ ਸੁਹਜਾਤਮਕ ਢੰਗ ਨਾਲ ਪੇਸ਼ ਕੀਤਾ ਹੈ। ਇਸ ਮੌਕੇ ਡਾ. ਮੇਘਾ ਸਲਵਾਨ ਨੇ ਕਿਹਾ ਕਿ ਇਹ ਦੋਵੇਂ ਉਹ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੀ ਕਲਮ ਦੀ ਵਰਤੋਂ ਸਮਾਜਿਕ ਕਰਤਵਾਂ ਨੂੰ ਪੂਰਾ ਕਰਨ ਲਈ ਕੀਤੀ। ਇਹਨਾਂ ਦੋਹਾਂ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਵਿਚ ਮਨੁੱਖਤਾ ਦੀ ਬਾਤ ਪਾਈ ਹੈ।

ਇਸ ਸਮਾਗਮ ਵਿਚ ਹੋਰ ਅਧਿਆਪਕਾਂ ਤੋਂ ਇਲਾਵਾ ਖੋਜ ਮੰਚ ਵੱਲੋਂ ਮਨੀਸ਼ ਕੁਮਾਰ ਅਤੇ ਐਮ.ਏ. ਦੇ ਵਿਦਿਆਰਥੀ ਬਿਕਰਮਜੀਤ ਸਿੰਘ ਨੇ ਵੀ ਦੋਹਾਂ ਮਹਾਨ ਸਾਹਿਤਕਾਰਾਂ ਦੇ ਪੰਜਾਬੀ ਸਾਹਿਤ ਨੂੰ ਪਾਏ ਯੋਗਦਾਨ ਦੀ ਚਰਚਾ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਸਮੇਂ ਡਾ. ਰਮਿੰਦਰ ਕੌਰ, ਡਾ. ਬਲਜੀਤ ਕੌਰ ਰਿਆੜ, ਡਾ. ਇੰਦਰਪ੍ਰੀਤ ਕੌਰ, ਡਾ. ਕੰਵਲਜੀਤ ਕੌਰ, ਸ਼੍ਰੀ ਅਸ਼ੋਕ ਭਗਤ, ਅੰਜੂ ਬਾਲਾ, ਵਿਭਾਗ ਦੇ ਖੋਜ ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

About the author

SK Vyas

SK Vyas

Add Comment

Click here to post a comment

All Time Favorite

Categories