ਡਰਾਈ ਡੇਅ ਦੀ ਪਾਲਣਾ ਯਕੀਨੀ ਬਣਾਈ ਜਾਵੇ-ਸਿਵਲ ਸਰਜਨ

ਡਰਾਈ ਡੇਅ ਦੀ ਪਾਲਣਾ ਯਕੀਨੀ ਬਣਾਈ ਜਾਵੇ-ਸਿਵਲ ਸਰਜਨ

ਕਪੂਰਥਲਾ, 28 ਮਈ : ਕੋਰੋਨਾ ਮਹਾਂਮਾਰੀ ਦੇ ਨਾਲ ਤਾਂ ਸਾਨੂੰ ਨਜਿੱਠਣਾ ਹੀ ਹੈ, ਨਾਲ ਹੀ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਵੀ ਸਭਨਾਂ ਨੇ ਸਹਿਯੋਗ ਕਰਨਾ ਹੈ, ਤਾਂ ਜੋ ਜ਼ਿਲਾ ਵਾਸੀਆਂ ਨੂੰ ਸਿਹਤਮੰਦ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਜ਼ਿਲਾ ਵਾਸੀਆਂ ਨੂੰ ਡੇਂਗੂ ਦੇ ਸਬੰਧ ਵਿਚ ਜਾਗਰੂਕ ਕਰਦਿਆਂ ਕੀਤਾ। ਉਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਦਾ ਇਕੋ ਇਕ ਉਪਾਅ ਹੈ ਕਿ ਇਸ ਮੱਛਰ ਦੇ ਪੈਦਾ ਹੋਣ ਵਾਲੇ ਸੋਮਿਆਂ ਨੂੰ ਸਾਫ ਕਰਕੇ ਸੁਕਾਇਆ ਜਾਵੇ। ਉਨਾਂ ਕਿਹਾ ਕਿ ਸਾਫ ਪਾਣੀ ਦਾ ਠਹਿਰਾਅ ਨਾ ਹੋਣ ਦਿੱਤਾ ਜਾਵੇ ਅਤੇ ਹਫ਼ਤੇ ਵਿਚ ਇਕ ਵਾਰ ਫਰਿੱਜਾਂ ਦੀਆਂ ਟਰੇਆਂ ਅਤੇ ਕੂਲਰਾਂ ਨੂੰ ਚੰਗੀ ਤਰਾਂ ਰਗੜ ਕੇ ਸਾਫ ਕਰਕੇ ਸੁਕਾਇਆ ਜਾਵੇ। ਇਸੇ ਤਰਾਂ ਪੰਛੀਆਂ ਨੂੰ ਪਾਣੀ ਪਿਲਾਉਣ ਵਾਲੇ ਭਾਂਡੇ, ਪੁਰਾਣੇ ਟਾਇਰਾਂ ਅਤੇ ਗਮਲਿਆਂ ਆਦਿ ਵਿਚ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਉਨਾਂ ਲੋਕਾਂ ਨੂੰ ਹਰੇਕ ਸ਼ੁੱਕਰਵਾਰ ਡਰਾਈ ਡੇਅ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਕਿਹਾ। ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਛੱਤਾਂ ਉੱਤੇ ਪਏ ਕਬਾੜ, ਟਾਇਰਾਂ, ਟੁੱਟੇ-ਭੱਜੇ ਬਰਤਨਾਂ ਆਦਿ ਨੂੰ ਨਸ਼ਟ ਕਰਨਾ ਜ਼ਰੂਰੀ ਹੈ, ਕਿਉਂਕਿ ਪਾਣੀ ਦਾ ਠਹਿਰਾਅ ਅਤੇ ਡੇਂਗੂ ਮੱਛਰ ਏਡੀਜ ਐਜੀਪਟੀ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨਾਂ ਕਿਹਾ ਕਿ ਸਭਨਾਂ ਨੂੰ ਜ਼ਿਲੇ ਨੂੰ ਡੇਂਗੂ ਮੁਕਤ ਅਤੇ ਕੋਰੋਨਾ ਮੁਕਤ ਰੱਖਣ ਲਈ ਮਿਲ ਕੇ ਹੰਭਲਾ ਮਾਰਨਾ ਹੈ।
ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਵਰਕਰਾਂ ਵੱਲੋਂ ਲੋਕਾਂ ਨੂੰ ਫੀਲਡ ਵਿਜ਼ਿਟ ਦੌਰਾਨ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਆਦਿ ਦੀ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ, ਤਾਂ ਜੋ ਡੇਂਗੂ ਮੱਛਰ ਦੇ ਲਾਰਵਾ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਡਾ. ਰਾਜੀਵ ਭਗਤ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਤਾਂ ਜੋ ਕੋਰੋਨਾ ਦੇ ਇਸ ਦੌਰ ਵਿਚ ਡੇਂਗੂ ਨਾਲ ਵੀ ਨਜਿੱਠਿਆ ਜਾ ਸਕੇ। ਉਨਾਂ ਲੋਕਾਂ ਨੂੰ ਸੈਲਫ ਮੇਡੀਕੇਸ਼ਨ ਤੋਂ ਬਚਣ ’ਤੇ ਡਾਕਟਰ ਹੀ ਸਲਾਹ ਨਾਲ ਹੀ ਕੋਈ ਦਵਾਈ ਲੈਣ ਦੀ ਅਪੀਲ ਕੀਤੀ।

About the author

SK Vyas

SK Vyas

Add Comment

Click here to post a comment

All Time Favorite

Categories