ਡਿਪਟੀ ਕਮਿਸ਼ਨਰ ਨੇ ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ ਕਪੂਰਥਲਾ, 11 ਫਰਵਰੀ :ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਇੱਬਣ ਮਾਈਨਰ ਦੀ ਕੰਕਰੀਟ ਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।

ਇਸ ਦੌਰਾਨ ਉਨਾਂ ਦੱਸਿਆ ਕਿ ਇਸ 14.25 ਕਿਲੋਮੀਟਰ ਲੰਬੇ ਇਸ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇਸ ਨੂੰ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਉਨਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਨਾਲ ਇਸ ਇਲਾਕੇ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਸਬੰਧਤ ਪਿੰਡਾਂ ਵਿਚਲੇ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਪਾਣੀ ਆਸਾਨੀ ਨਾਲ ਪਹੁੰਚਾਇਆ ਜਾ ਸਕੇਗਾ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਵਿਚ ਵਰਤੇ ਜਾ ਰਹੇ ਮਟੀਰੀਅਲ ਦੀ  ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਸ ਨੂੰ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਦੌਰਾਨ ਜ਼ਿਲੇ ਵਿਚੋਂ ਲੰਘਦੇ ਇਸ ਸਾਰੇ ਰਜਬਾਹੇ ਦੀ ਆਧੀ ਖੂਹੀ ਤੋਂ ਲੈ ਕੇ ਅੱਗੋਂ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਕੰਮ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ ਕੰਮ ਲਈ ਵਰਤੇ ਜਾ ਰਹੇ ਮਟੀਰੀਅਲ ਦੀ ਵੀ ਜਾਂਚ ਵੀ ਕੀਤੀ।

ਇਸੇ ਤਰਾਂ ਉਨਾਂ ਮਾਈਨਰ ਨਾਲ ਲੱਗਦੀ ਸਮੁੱਚੀ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਇਸ ਦਾ ਲੈਵਲ ਠੀਕ ਕਰਨ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਕਸੀਅਨ ਜਲ ਸਰੋਤ ਸ. ਦਵਿੰਦਰ ਸਿੰਘ ਤੇ ਉੱਪ ਮੰਡਲ ਅਫ਼ਸਰ ਸ੍ਰੀ ਸੰਦੀਪ ਸਿੰਘ ਮਾਂਗਟ, ਐਕਸੀਅਨ ਮੰਡੀ ਬੋਰਡ ਸ. ਬਲਵਿੰਦਰ ਸਿੰਘ ਤੇ ਐਸ. ਡੀ. ਓ ਸ੍ਰੀ ਦਿਲਪ੍ਰੀਤ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।

About the author

SK Vyas

SK Vyas

Add Comment

Click here to post a comment

All Time Favorite

Categories