ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-

ਨੋਵੇਲ ਕੋਰੋਨਾ ਵਾਇਰਸ (ਕੋਵਿਡ 19)- ਲੁਧਿਆਣਾ, 23 ਮਈ :ਫੇਸਬੁੱਕ ‘ਤੇ ‘ਕੈਪਟਨ ਨੂੰ ਸਵਾਲ’ ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਰਾਲਾ ਦੇ ਰਾਜੀਵ ਧਦਲੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਰਤੀਆਂ ਦਾ ਧੰਨਵਾਦ ਕੀਤਾ, ਜਿਨ•ਾਂ ਨੇ ਵਾਪਸ ਜਾਣ ਦੀ ਬਜਾਏ ਇੱਥੇ ਰੁਕ ਕੇ ਪੰਜਾਬ ਦੀ ਆਰਥਿਕ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਰਸਤਾ ਚੁਣਿਆ। ਉਨ•ਾਂ ਕਿਹਾ,”ਇਹ ਤੁਹਾਡਾ ਸੂਬਾ ਹੈ ਅਤੇ ਤੁਸੀਂ ਇਸ ਦਾ ਹਿੱਸਾ ਹੋ।”
ਉਨ•ਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਉਦਯੋਗਾਂ ਦਾ ਕੰਮਕਾਜ ਚੱਲੇ ਤਾਂ ਕਿ ਰੋਜ਼ਗਾਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਨੇ ਸਾਰਿਆਂ ਨੂੰ ਕੰਮ ਵਾਲੀਆਂ ਥਾਵਾਂ ‘ਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਕਿ ਹਰੇਕ ਕਦਮ ‘ਤੇ ਵਾਇਰਸ ਨੂੰ ਹਰਾਇਆ ਜਾ ਸਕੇ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,”ਜਿਸ ਢੰਗ ਨਾਲ ਅਸੀਂ ਸਥਿਤੀ ‘ਤੇ ਕਾਬੂ ਪਾ ਚੁੱਕੇ ਹਾਂ, ਸਾਨੂੰ ਦੁਬਾਰਾ ਸਖਤੀ ਨਾਲ ਲੌਕਡਾਊਨ ਦੀ ਲੋੜ ਨਹੀਂ ਪਵੇਗੀ।”
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪਿੱਤਰੀ ਸੂਬਿਆਂ ਵਿੱਚ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਪਰਵਾਸੀ ਮਜ਼ਦੂਰਾਂ ਵਿੱਚੋਂ ਲਗਪਗ ਅੱਧੇ ਮਜ਼ਦੂਰਾਂ ਨੇ ਇੱਥੇ ਹੀ ਰੁਕਣ ਦਾ ਫੈਸਲਾ ਕੀਤਾ ਅਤੇ ਇਨ•ਾਂ ਨੇ ਸਨਅਤਾਂ ਵਿੱਚ ਮੁੜ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ•ਾਂ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ 2.56 ਲੱਖ ਉਦਯੋਗ ਵਿੱਚੋਂ 1.5 ਲੱਖ ਉਦਯੋਗ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਉਨ•ਾਂ ਦੀ ਸਰਕਾਰ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਤੱਕ ਜ਼ੋਰਦਾਰ ਢੰਗ ਨਾਲ ਪਹੁੰਚ ਕਰ ਰਹੀ ਹੈ, ਜਿਹੜੇ ਮੁਲਕ ਚੀਨ ਤੋਂ ਬਾਹਰ ਆਪਣੇ ਮੈਨੂਫੈਕਚਰਿੰਗ/ਕਾਰੋਬਾਰ ਨੂੰ ਸਿਫਟ ਕਰਨ ਦੀ ਕੋਸ਼ਿਸ਼ ਵਿੱਚ ਹਨ। ਉਨ•ਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਦੂਤਘਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਉਨ•ਾਂ ਨੂੰ ਜ਼ਮੀਨ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇ ਰੂਪ ਵਿੱਚ ਸਹਿਯੋਗ ਲਈ ਹਰ ਸੰਭਵ ਪੇਸ਼ਕਸ਼ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਸੂਬੇ ਦੇ ਅਰਥਚਾਰੇ ਨੂੰ ਮੁੜ ਪੈਰਾਂ ‘ਤੇ ਖੜ•ਾ ਕਰਨ ਦੇ ਸੰਦਰਭ ਵਿੱਚ ਉਨ•ਾਂ ਦੀ ਸਰਕਾਰ ਨੇ ਇਸ ਸਬੰਧ ਵਿੱਚ ਵੱਖ-ਵੱਖ ਮੁਲਕਾਂ ਦੇ ਦੂਤਘਰਾਂ ਨੂੰ ਪੱਤਰ ਲਿਖੇ ਹਨ ਅਤੇ ਸਰਕਾਰ ਭਾਰਤ ਵਿੱਚ ਜਪਾਨ, ਕੋਰੀਆ ਅਤੇ ਤਾਇਵਾਨ ਦੇ ਸਫ਼ਾਰਤਖਾਨਿਆਂ ਨਾਲ ਗੱਲਬਾਤ ਵਿੱਚ ਜੁਟੀ ਹੋਈ ਹੈ।
ਪੰਜਾਬ ਵਿਚੋਂ ਆਪਣੇ ਜੱਦੀ ਸੂਬਿਆਂ ਨੂੰ ਜਾਣ ਦੇ ਚਾਹਵਾਨ ਪਰਵਾਸੀਆਂ ਲਈ ਆਵਾਜਾਈ ਦੇ  ਪ੍ਰਬੰਧਾਂ ਦੇ ਮੁੱਦੇ ‘ਤੇ ਉਨ•ਾਂ ਕਿਹਾ ਕਿ ਸੂਬਾ ਸਰਕਾਰ ਪਰਵਾਸੀ ਕਿਰਤੀਆਂ ਦੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਸਹੂਲਤ ਤੋਂ ਇਲਾਵਾ 607 ਬੱਸਾਂ ਰਾਹੀਂ ਪਰਵਾਸੀਆਂ ਨੂੰ ਉਨ•ਾਂ ਦੇ ਜੱਦੀ ਸੂਬਿਆਂ ਉੜੀਸਾ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਬਿਹਾਰ ਭੇਜਿਆ ਗਿਆ ਹੈ। ਉਨ•ਾਂ ਕਿਹਾ ਕਿ ਕੁੱਲ 13 ਲੱਖ ਪਰਵਾਸੀ ਕਿਰਤੀਆਂ ਵਿੱਚੋਂ ਕਰੀਬ 3.25 ਲੱਖ ਨੂੰ ਹੁਣ ਤੱਕ ਰੇਲ ਗੱਡੀਆਂ ਰਾਹੀਂ ਭੇਜਿਆ ਗਿਆ ਹੈ ਜਦੋਂਕਿ 17 ਹਜ਼ਾਰ ਬੱਸਾਂ ਰਾਹੀ ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ।
ਇਸੇ ਤਰ•ਾਂ ਲੁਧਿਆਣਾ ਦੇ ਸ਼ਾਮ ਸ਼ਰਮਾ ਅਤੇ ਰੀਤ ਗਿੱਲ ਵੱਲੋਂ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੰਮ ਖੋਲਣ ਸਬਧੀ ਫੈਸਲਾ 31 ਮਈ ਤੋਂ ਬਾਅਦ ਲਿਆ ਜਾਵੇਗਾ।

About the author

SK Vyas

SK Vyas

Add Comment

Click here to post a comment

All Time Favorite

Categories