ਪ੍ਰਸ਼ਾਸਨ ਨਾਲ ਤਾਲਮੇਲ ਵਧਾ ਕੇ ਉਤਸ਼ਾਹ ਨਾਲ ਕੰਮ ਕਰਨ ਖੁਸ਼ਹਾਲੀ ਦੇ ਰਾਖੇ-ਲੈਫ. ਜਨਰਲ ਸ਼ੇਰਗਿੱਲ

ਪ੍ਰਸ਼ਾਸਨ ਨਾਲ ਤਾਲਮੇਲ ਵਧਾ ਕੇ ਉਤਸ਼ਾਹ ਨਾਲ ਕੰਮ ਕਰਨ ਖੁਸ਼ਹਾਲੀ ਦੇ ਰਾਖੇ-ਲੈਫ. ਜਨਰਲ ਸ਼ੇਰਗਿੱਲ

ਪ੍ਰਸ਼ਾਸਨ ਨਾਲ ਤਾਲਮੇਲ ਵਧਾ ਕੇ ਉਤਸ਼ਾਹ ਨਾਲ ਕੰਮ ਕਰਨ ਖੁਸ਼ਹਾਲੀ ਦੇ ਰਾਖੇ-ਲੈਫ. ਜਨਰਲ ਸ਼ੇਰਗਿੱਲ
*ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਵਿੱਚ ਖੁਸ਼ਹਾਲੀ ਦੇ ਰਾਖਿਆਂ ਦੀ ਭੂਮਿਕਾ ਬੇਹੱਦ ਅਹਿਮ
*ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਖੁਸ਼ਹਾਲੀ ਦੇ ਰਾਖਿਆਂ ਅਤੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ
ਕਪੂਰਥਲਾ, 6 ਫਰਵਰੀ,2019  : ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਸੇਵਾਮੁਕਤ ਲੈਫਟੀਨੈਂਟ ਜਨਰਲ ਟੀ. ਐਸ. ਸ਼ੇਰਗਿੱਲ ਨੇ ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਜ਼ਿਲੇ ਦੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਅਤੇ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਵਿਚ ਜ਼ਿਲੇ ਵਿਚ ਕੰਮ ਕਰ ਰਹੇ ਖੁਸ਼ਹਾਲੀ ਦੇ ਰਾਖੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵੀ ਇਨਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਸ਼ਾਸਨ ਨਾਲ ਤਾਲਮੇਲ ਵਧਾ ਕੇ ਹੋਰ ਉਤਸ਼ਾਹ ਨਾਲ ਕੰਮ ਕਰਨ। ਉਨਾਂ ਕਿਹਾ ਕਿ ਇਨਾਂ ਵੱਲੋਂ ਇਮਾਨਦਾਰੀ ਅਤੇ ਨੇਕ ਨੀਅਤੀ ਨਾਲ ਭੇਜੀਆਂ ਜਾਂਦੀਆਂ ਰਿਪੋਰਟਾਂ ‘ਤੇ ਤੁਰੰਤ ਕਾਰਵਾਈ ਹੁੰਦੀ ਹੈ। ਉਨਾਂ ਕਿਹਾ ਕਿ ਇਨਾਂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਦੇ ਹਿਸਾਬ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਵਾਰ ਦਾ ਬੱਜਟ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਵਿਚ ਖੁਸ਼ਹਾਲੀ ਆ ਸਕੇ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਸਾਬਕਾ ਫ਼ੌਜੀਆਂ ਨੂੰ ਇਹ ਮਾਣ ਦਿੱਤਾ ਹੈ ਕਿ ਉਹ ਪ੍ਰਸ਼ਾਸਨ ਦਾ ਅੰਗ ਬਣ ਕੇ ਪੰਜਾਬ ਦੀ ਬਿਹਤਰੀ ਲਈ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨਾਂ ਕਿਹਾ ਕਿ ਕਪੂਰਥਲਾ ਜ਼ਿਲੇ ਦੀ ਟੀਮ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪੂਰੀ ਮਿਹਨਤ, ਲਗਨ ਅਤੇ ਬਿਨਾਂ ਕਿਸੇ ਡਰ-ਭੈਅ ਦੇ ਕੰਮ ਕਰ ਰਹੀ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਖੁਸ਼ਹਾਲ ਦੇ ਰਾਖਿਆਂ ਦੀਆਂ ਸ਼ਿਕਾਇਤਾਂ ਸਬੰਧੀ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣ। ਇਸ ਮੌਕੇ ਉਨਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।
ਪ੍ਰਸ਼ਾਸਨ ਨਾਲ ਤਾਲਮੇਲ ਵਧਾ ਕੇ ਉਤਸ਼ਾਹ ਨਾਲ ਕੰਮ ਕਰਨ ਖੁਸ਼ਹਾਲੀ ਦੇ ਰਾਖੇ-ਲੈਫ. ਜਨਰਲ ਸ਼ੇਰਗਿੱਲ
ਪ੍ਰਸ਼ਾਸਨ ਨਾਲ ਤਾਲਮੇਲ ਵਧਾ ਕੇ ਉਤਸ਼ਾਹ ਨਾਲ ਕੰਮ ਕਰਨ ਖੁਸ਼ਹਾਲੀ ਦੇ ਰਾਖੇ-ਲੈਫ. ਜਨਰਲ ਸ਼ੇਰਗਿੱਲ
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਓ. ਐਸ. ਡੀ. ਸ੍ਰੀ ਕਰਨਵੀਰ ਸਿੰਘ, ਐਸ. ਡੀ. ਐਮ ਕਪੂਰਥਲਾ ਡਾ. ਨਯਨ, ਐਸ. ਡੀ. ਐਮ ਸੁਲਤਨਪੁਰ ਲੋਧੀ ਡਾ. ਚਾਰੂਮਿਤਾ, ਐਸ਼ ਡੀ. ਐਮ ਭੁਲੱਥ ਸ. ਗੁਰਸਿਮਰਨ ਸਿੰਘ ਢਿੱਲੋਂ, ਜ਼ਿਲਾ ਰੋਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਜੀ. ਓ. ਜੀ ਦੇ ਜ਼ਿਲਾ ਹੈੱਡ ਸ. ਕੁਲਜਿੰਦਰ ਸਿੰਘ ਅਤੇ ਸ੍ਰੀ ਵਰੁਣ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

All Time Favorite

Categories