Punjabi Samachar

ਬਿੱਟੂ ਵੱਲੋਂ ਸੁਖਮਨੀ ਵੈਲਫੇਅਰ ਸੋਸਾਇਟੀ ਦੁੱਗਰੀ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਅਤੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

• ਕਿਹਾ ! ਸ੍ਰੋਮਣੀ ਅਕਾਲੀ ਦਲ ਜਲਦੀ ਹੀ ਬਣ ਜਾਵੇਗਾ ਸਿਰਫ ਬਾਦਲ ਦਲ
• ਕਿਲੀ ਚਾਹਲਾ ਰੈਲੀ ਵਿੱਚ ਜਿਲ•ਾ ਵਾਸੀ ਹਜ਼ਾਰਾਂ ਗੱਡੀਆਂ, ਬੱਸਾਂ, ਜੀਪਾਂ ਅਤੇ ਕਾਰਾਂ ਨਾਲ ਹੋਣਗੇ ਸ਼ਾਮਲਲੁਧਿਆਣਾ, 05 ਮਾਰਚ : ਸ੍ਰ. ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਨੇ ਦੁੱਗਰੀ ਇਲਾਕੇ ਸੁਖਮਨੀ ਵੈਲਫੇਅਰ ਸੋਸਾਇਟੀ ਦੀਆਂ ਸੜਕਾਂ ਦੇ ਦੋਵੀਂ ਪਾਸੀ 89 ਲੱਖ ਰੁਪਏ ਨਾਲ ਖਾਲੀ ਸਥਾਨ ‘ਤੇ ਇੰਟਰਲਾਕ ਟਾਈਲਾਂ ਲਗਾਉਣ ਅਤੇ ਜੋਗਿੰਦਰ ਪਾਲ ਪਾਂਡੇ ਪਾਰਕ ਦਾ 43 ਲੱਖ ਰੁਪਏ ਦੀ ਲਾਗਤ ਨਾਲ ਮੁੜ ਨਵੀਨੀਕਰਨ ਦੇ ਕੰਮ ਦੀ ਟੱਕ ਲਗਾ ਕੇ ਸ਼ੁਰੂਆਤ ਕਰਵਾਈ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ-ਨਿਗਮ ਲੁਧਿਆਣਾ ਸ੍ਰ. ਬਲਕਾਰ ਸਿੰਘ ਸੰਧੂ ਅਤੇ ਕੌਸਲਰ ਸ੍ਰੀ ਹਰਕਰਨ ਸਿੰਘ ਵੈਦ ਵੀ ਹਾਜ਼ਰ ਸਨ।
ਇਸ ਮੌਕੇ ਸ੍ਰ. ਬਿੱਟੂ ਨੇ ਇਲਾਕੇ ਦੇ ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਸਰ ਨਹੀਂ ਰਹਿਣ ਦੇਵੇਗੀ। ਉਹਨਾਂ ਕਿਹਾ ਕਿ ਭਾਵੇਂ ਕਿ ਪਿਛਲੀ ਸ੍ਰੋਮਣੀ ਅਕਾਲੀ ਦਲ ਗਲਤ ਨੀਤੀਆਂ ਕਾਰਨ ਖ਼ਜਾਨਾ ਬਿਲਕੁੱਲ ਖਾਲੀ ਕਰ ਗਈ ਸੀ। ਉਹਨਾਂ ਕਿਹਾ ਕਿ ਅੱਜ ਪੰਜਾਬ ਰਾਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।
ਪੱਤਰਕਾਰਾਂ ਵੱਲੋਂ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਸ੍ਰੀ ਸ਼ੇਰ ਘੁਬਾਇਆ ਵੱਲੋਂ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫਾ ਦੇਣ ਸਬੰਧੀ ਗੱਲਬਾਤ ਕਰਦਿਆ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਟਕਸਾਲੀ ਨੇਤਾਵਾਂ ਦਾ ਅਸਤੀਫੇ ਦੇਣਾ ਜਾਰੀ ਹੈ ਇਹ ਜਲਦੀ ਹੀ ਸਿਰਫ ਬਾਦਲ ਦਲ ਬਣ ਕੇ ਰਹਿ ਜਾਵੇਗਾ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਆਗੂ ਅਤੇ ਵਰਕਰ ਘੁੱਟਣ ਮਹਿਸੁਸ ਕਰਦੇ ਹਨ, ਜਿਸ ਕਾਰਨ ਉਹ ਪਾਰਟੀ ਛੱਡ ਰਹੇ ਹਨ। ਉਹਨਾਂ ਦੱਸਿਆ ਕਿ ਕਿਲੀ ਚਾਹਲਾਂ ਰੈਲੀ ਵਿੱਚ ਲੁਧਿਆਣਾ ਜ਼ਿਲ•ੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਗੱਡੀਆਂ, ਜੀਪਾਂ, ਕਾਰਾਂ ਅਤੇ ਬੱਸਾਂ ਦੇ ਕਾਫਲੇ ਜਾਣਗੇ ਅਤੇ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਲੋਕਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਹਨਾਂ ਦੱਸਿਆ ਕਿ ਇਹ ਰੈਲੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਦੀਆਂ 13 ਦੀਆਂ 13 ਸੀਟਾਂ ‘ਤੇ ਸ਼ਾਨਦਾਰ ਜਿੱਤ ਦਾ ਮੁੱਢ ਬੰਨੇਗੀ ਅਤੇ ਵਿਰੋਧੀ ਪਾਰਟੀਆਂ ਦੀ ਨਮੋਸ਼ੀ ਭਰੀ ਹਾਰ ਹੋਵੇਗੀ। ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਸ੍ਰੀ ਕਮਲਜੀਤ ਸਿੰਘ ਕੜਵਲ ਵੀ ਹਾਜ਼ਰ

DidoPost

March 2019
S M T W T F S
« Feb    
 12
3456789
10111213141516
17181920212223
24252627282930
31  

Recent News