Punjabi Samachar

ਭਗਤ ਕਬੀਰ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ

ਭਗਤ ਕਬੀਰ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ
-ਕਿਹਾ, ਧਰਮ ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ
-ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ•ੀਆਂ ਤਕ ਪਹੁੰਚਾਉਣ ਦੀ ਲੋੜ-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ
-ਭਗਰ ਕਬੀਰ ਜੀ ਦੇ 621ਵੇਂ ਪ੍ਰਕਾਸ਼ ਪੁਰਬ ‘ਤੇ ਲੁਧਿਆਣਾ ਵਿਖੇ ਸਮਾਗਮ ਦਾ ਆਯੋਜਨ

ਲੁਧਿਆਣਾ, 23 ਜੂਨ,2019 :-ਭਗਤ ਕਬੀਰ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸਥਾਨਕ ਜਵਾਹਰ ਨਗਰ ਵਿਖੇ ਭਗਤ ਕਬੀਰ ਜੀ ਦੇ 621ਵੇਂ ਪ੍ਰਕਾਸ਼ ਪੁਰਬ ‘ਤੇ ਸਤਿਗੁਰੂ ਕਬੀਰ ਸੇਵਾ ਸੰਘ (ਰਜਿ.) ਵੱਲੋਂ ਆਯੋਜਿਤ ਸ਼ਾਨਦਾਰ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਮੁੱਖ ਮਹਿਮਾਨ ਸ੍ਰੀ ਆਸ਼ੂ ਨੇ ਭਗਤ ਕਬੀਰ ਜੀ ਦੇ ਜਨਮ ਉਤਸਵ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਭਾਰਤ ਦੀ ਭਗਤੀ ਲਹਿਰ ਦੀ ਧਾਰਾ ਉਸਰੱਈਏ ਭਗਤ ਕਬੀਰ ਜੀ ਦੀ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣ ਦਾ ਸੰਦੇਸ਼ ਦਿੱਤਾ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਵਿੱਚ ਪਿਆਰ, ਸ਼ਾਂਤੀ, ਮਨੁੱਖੀ ਏਕਤਾ ਅਤੇ ਵਿਸ਼ਵ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹਮੇਸ਼ਾ ਹੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ, ਜੋ ਕਿ ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੰਦੇਸ਼ ਦਿੰਦੀ ਰਹੇਗੀ। ਉਨ•ਾਂ ਕਿਹਾ ਕਿ ਭਗਤ ਕਬੀਰ ਨੇ ਇਸ ਨੂੰ ਖਤਮ ਕਰਨ ਲਈ ਲੰਬਾ ਸੰਘਰਸ਼ ਕੀਤਾ।
ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੇ ਭਾਈਚਾਰਕ ਸਾਂਝ ਦੇ ਵਿਸ਼ਵ ਵਿਆਪਕ ਸੰਦੇਸ਼ ਨੂੰ ਅਪਣਾਉਣਾ ਪੂਰੀ ਮਾਨਵਤਾ ਦੀ ਭਲਾਈ ਲਈ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਵਲੋਂ ਦਿਖਾਏ ਮਾਰਗ ‘ਤੇ ਚੱਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਸਮਾਜਿਕ ਬਰਾਬਰੀ ‘ਤੇ ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ।
ਇਸ ਮੌਕੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੇ ਜਾਤ-ਪਾਤ ਅਤੇ ਹੋਰ ਬੁਰਾਈਆਂ ਨੂੰ ਖਤਮ ਕਰਕੇ ਸਿਹਤਮੰਦ ਸਮਾਜ ਬਣਾਉਣ ਲਈ ਹਮੇਸ਼ਾ ਮਾਨਵਤਾ ਦਾ ਸਹੀ ਮਾਰਗ ਦਰਸ਼ਨ ਕੀਤਾ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ•ੀਆਂ ਤਕ ਪਹੁੰਚਾ ਕੇ ਜਿਥੇ ਦੇਸ਼ ਅੰਦਰ, ਸ਼ਾਂਤੀ, ਪਿਆਰ ਭਾਵ ਅਤੇ ਏਕਤਾ ਕਾਇਮ ਰੱਖੀ ਜਾ ਸਕਦੀ ਹੈ, ਉਥੇ ਦੇਸ਼ ਦਾ ਭਵਿੱਖ ਉਜਵਲ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਸ੍ਰੀ ਆਸ਼ੂ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਸਤਿਗੁਰੂ ਕਬੀਰ ਸੇਵਾ ਸੰਘ ਅਤੇ ਧਰਮਸ਼ਾਲਾ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰ•ਾਂ ਸ੍ਰ. ਬਿੱਟੂ ਨੇ ਵੀ ਇਲਾਕੇ ਲਈ ਦੋ ਸਟੀਲ ਦੇ ਪਾਣੀ ਵਾਲੀ ਟੈਂਕਰ ਅਤੇ ਸਕੂਲ ਲਈ 5 ਲੱਖ ਰੁਪਏ ਗਰਾਂਟ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਮੇਘ ਨੂੰ ਕਬੀਰ ਰਤਨ ਪੁਰਸਕਾਰ ਅਤੇ ਜੰੰੰਮੂ ਕਸ਼ਮੀਰ ਦੇ ਸਾਬਕਾ ਮੰਤਰੀ ਸ੍ਰੀ ਮੂਲਾ ਰਾਮ ਭਗਤ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਹਲਕਾ ਅਮਰਗੜ• ਦੇ ਵਿਧਾਇਕ ਸ੍ਰ. ਸੁਰਜੀਤ ਸਿੰਘ ਧੀਮਾਨ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਜ਼ਿਲ•ਾ ਕਾਂਗਰਸ ਪ੍ਰ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸ੍ਰ. ਗੁਰਦੇਵ ਸਿੰਘ ਲਾਪਰਾਂ, ਕੌਂਸਲਰ ਸ੍ਰ. ਬਲਜਿੰਦਰ ਸਿੰਘ ਬੰਟੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।