ਭ੍ਰਿਸ਼ਟਾਚਾਰ ਦਾ ਖਾਤਮਾ ਕਰਕੇ ਹੀ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ *ਤੇ ਪਹੁੰਚਾਇਆ ਜਾ ਸਕਦਾ ਹੈ: ਘੁੰਮਣ

ਭ੍ਰਿਸ਼ਟਾਚਾਰ ਦਾ ਖਾਤਮਾ ਕਰਕੇ ਹੀ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ *ਤੇ ਪਹੁੰਚਾਇਆ ਜਾ ਸਕਦਾ ਹੈ: ਘੁੰਮਣ

ਵਿਜੀਲੈਂਸ ਬਿਊਰ¯ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਸ਼ਹਿਰਾਂ ਵਿੱਚ ਪੋਸਟਰ ਲਗਾਉਂਦਾ ਵਿਭਾਗ ਦਾ ਕ੍ਰਮਚਾਰੀ 
• ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਮ ਲੋਕਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ
• ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ

ਫ਼ਤਹਿਗੜ੍ਹ ਸਾਹਿਬ, 3 ਨਵੰਬਰ,2019:  ਭ੍ਰਿਸ਼ਟਾਚਾਰ ਇੱਕ ਅਜਿਹੀ ਸਮਾਜਿਕ ਲਾਹਣਤ ਹੈ ਜਿਸ ਨੂੰ ਖਤਮ ਕਰਨ ਲਈ ਹਰੇਕ ਨਾਗਰਿਕ ਨੂੰ ਆਪਣਾ ਉਸਾਰੂ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਭ੍ਰਿਸ਼ਟਾਚਾਰ ਦਾ ਖਾਤਮਾ ਕਰਕੇ ਹੀ ਅਸੀਂ ਆਪਣੇ ਸੂਬੇ ਤੇ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ *ਤੇ ਪਹੁੰਚਾ ਸਕਦੇ ਹਾਂ. ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਐਸ.ਪੀ. ਸ. ਏ.ਐਸ. ਘੁੰਮਣ ਨੇ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਤਾਹ ਸਬੰਧੀ ਗੱਲਬਾਤ ਕਰਦਿਆਂ ਕੀਤਾ. ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ *ਇਮਾਨਦਾਰੀ ਇੱਕ ਜੀਵਨ ਸ਼ੈਲੀ * ਵਿਸ਼ੇ *ਤੇ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਰਿਸ਼ਵਤਖੋਰੀ ਦੇ ਖਾਤਮੇ ਸਬੰਧੀ ਜਾਗਰੂਕ ਕਰਨ ਲਈ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਰਿਸ਼ਵਤਖੋਰੀ ਦੇ ਖਾਤਮੇ ਲਈ ਜਾਗਰੂਕ ਕਰਨ ਵਾਸਤੇ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਸ਼ਹਿਰਾਂ ਦੀਆਂ ਪ੍ਰਮੁੱਖ ਥਾਵਾਂ *ਤੇ ਪੋਸਟਰ ਲਗਾਏ ਜਾ ਰਹੇ ਹਨ.
ਸ. ਘੁੰਮਣ ਨੇ ਸਮੂਹ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਕਿਸੇ ਸਰਕਾਰੀ ਵਿਭਾਗ ਵਿੱਚ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਕਰਵਾਉਣ ਬਦਲੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਸਬੰਧੀ ਹੈਲਪ ਲਾਈਨ ਨੰਬਰ 1800-1000-1000 *ਤੇ ਸੂਚਨਾ ਦਿੱਤੀ ਜਾ ਸਕਦੀ ਹੈ. ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਇੱਕ ਅਜਿਹੀ ਲਾਹਣਤ ਹੈ ਜਿਸ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਜਗ੍ਹਾ ਨਹੀਂ ਹੈ. ਉਨ੍ਹਾਂ ਨੌਜਵਾਨ ਵਰਗ ਨੂੰ ਵੀ ਸੱਦਾ ਦਿੱਤਾ ਕਿ ਉਹ ਇਸ ਲਾਹਣਤ ਦੇ ਖਾਤਮੇ ਲਈ ਅੱਗੇ ਆਉਣ ਅਤੇ ਰਿਸ਼ਵਤਖੋਰੀ ਵਿਰੁੱਧ ਲੋਕ ਲਹਿਰ ਚਲਾਉਣ.

 

All Time Favorite

Categories