‘ਮਿਸ਼ਨ ਫ਼ਤਿਹ’ ਤਹਿਤ ਸ਼ਹਿਰੀ ਸੰਸਥਾਵਾਂ ਨੇ ਕੀਤਾ ਲੋਕਾਂ ਨੂੰ ਜਾਗਰੂਕ

‘ਮਿਸ਼ਨ ਫ਼ਤਿਹ’ ਤਹਿਤ ਸ਼ਹਿਰੀ ਸੰਸਥਾਵਾਂ ਨੇ ਕੀਤਾ ਲੋਕਾਂ ਨੂੰ ਜਾਗਰੂਕ

*ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਕੀਤਾ ਪ੍ਰੇਰਿਤ
*ਕੋਰੋਨਾ ’ਤੇ ਮੁਕੰਮਲ ਫ਼ਤਿਹ ਪਾਉਣ ਤੱਕ ਜਾਰੀ ਰਹੇਗਾ ਮਿਸ਼ਨ-ਡੀ. ਸੀ
ਕਪੂਰਥਲਾ, 21 ਜੂਨ : ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਫ਼ਤਿਹ’ ਤਹਿਤ ਸੂਬੇ ਭਰ ਵਿਚ 15 ਤੋਂ 21 ਜੂਨ ਤੱਕ ਜ਼ਮੀਨੀ ਗਤੀਵਿਧੀਆਂ ਕਰਕੇ ਲੋਕਾ ਨੂੰ ਕੋਵਿਡ-19 ਦੇ ਖ਼ਤਰੇ ਪ੍ਰਤੀ ਸੁਚੇਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਜ਼ਿਲੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਗਈ ਇਸ ਮੁਹਿੰਮ ਵਿਚ ਜਿਥੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣਾ ਯੋਗਦਾਨ ਪਾਇਆ ਅਤੇ ਪਤਵੰਤਿਆਂ ਦੇ ਬੈਜ ਲਗਾਏ ਉਥੇ ਬਹੁਤ ਸਾਰੀਆਂ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਵੱਲੋਂ ਵੀ ਖ਼ੁਦ ਘਰ-ਘਰ ਜਾ ਕੇ ਲੋਕਾ ਨੂੰ ਕੋਰੋਨਾ ਤੋਂ ਖ਼ਬਰਦਾਰ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਕੋਰੋਨਾ ’ਤੇ ਫ਼ਤਿਹ ਪਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਅਤੇ ਉਨਾਂ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਆਦਿ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਬਿਨਾਂ ਵਜਾ ਘਰੋਂ ਬਾਹਰ ਨਾ ਨਿਕਲਣ ਅਤੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਵੀ ਤਾਕੀਦ ਕੀਤੀ ਗਈ। ਇਸ ਦੌਰਾਨ ਉਨਾਂ ਨੂੰ ਕੋਵਾ ਐਪ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਗਿਆ ਪੈਂਫਲਿਟ ਵੀ ਵੰਡੇ ਗਏ। ਇਸ ਦੌਰਾਨ ਜਾਗਰੂਕਤਾ ਵਾਹਨਾਂ ਨੇ ਵੀ ਹਰੇਕ ਮੁਹੱਲੇ ਅਤੇ ਸੁਸਾਇਟੀ ਵਿਚ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਇਹਤਿਆਤ ਵਰਤਣ ਦਾ ਹੋਕਾ ਦਿੱਤਾ। ਕਪੂਰਥਲਾ ਵਿਖੇ ਚਲਾਈ ਗਈ ਇਸ ਮੁਹਿੰਮ ਵਿਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਰਮਨ, ਗੁਰਮੁਖ ਸਿੰਘ ਢੋਡ, ਤਲਵਿੰਦਰ ਮੋਹਨ ਸਿੰਘ ਭਾਟੀਆ, ਕਰਨਲ ਸੇਵਾ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਿੰਕੂ ਕਾਲੀਆ, ਪੰਕਜ, ਗੋਲਡੀ ਅਤੇ ਹੋਰਨਾਂ ਪਤਵੰਤਿਆਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਦੌਰਾਨ ਦੱਸਿਆ ਕਿ ਜ਼ਮੀਨੀ ਪੱਧਰ ’ਤੇ ਚਲਾਈ ਗਈ ਇਸ ਜਾਗਰੂਕਤਾ ਮੁਹਿੰਮ ਨੂੰ ਜ਼ਿਲਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨਾਂ ਦੱਸਿਆ ਕਿ ਕੋਵਿਡ-19 ’ਤੇ ਫ਼ਤਿਹ ਪਾਉਣ ਲਈ ਸਰਕਾਰ ਵੱਲੋਂ ਅਰੰਭੇ ‘ਮਿਸ਼ਨ ਫ਼ਤਿਹ’ ਦਾ ਮਕਸਦ ਹੀ ਕੋਰੋਨਾ ਖਿਲਾਫ਼ ਲੜਾਈ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾ ਕੇ ਉਨਾਂ ਨੂੰ ਬਿਮਾਰੀ ਤੋਂ ਬਚਣ ਲਈ ਜਾਗਰੂਕ ਕਰਨਾ ਹੈ, ਜਿਸ ਵਿਚ ਅਸੀਂ ਕਾਮਯਾਬ ਹੋਏ ਹਾਂ। ਉਨਾਂ ਦੱਸਿਆ ਕਿ ਹਫ਼ਤਾ ਭਰ ਚੱਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਤਵਾਰ ਨੂੰ ਜ਼ਿਲੇ ਭਰ ਵਿਚ ਪ੍ਰਚਾਰ ਵਾਹਨਾਂ ਰਾਹੀਂ ਜਾਗਰੂਕਤਾ, ਸੋਮਵਾਰ ਨੂੰ ਕੋਰੋਨਾ ਯੋਧਿਆਂ ਦੇ ਬੈਜ ਲਗਾਉਣ, ਮੰਗਲਵਾਰ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਘਰ-ਘਰ ਸੁਚੇਤ ਰਹਿਣ ਦਾ ਹੋਕਾ, ਬੁੱਧਵਾਰ ਨੂੰ ਪੰਚਾਇਤਾਂ ਵੱਲੋਂ ਜਾਗਰੂਕਤਾ, ਵੀਰਵਾਰ ਨੂੰ ਮੁੜ ਪ੍ਰਚਾਰ ਵਾਹਨਾਂ ਰਾਹੀਂ ਸੁਚੇਤਤਾ, ਸ਼ੁੱਕਰਵਾਰ ਨੂੰ ਸਵੈ ਸੇਵੀ ਸੰਸਥਾਵਾਂ ਅਤੇ ਵਲੰਟੀਅਰਾਂ ਵੱਲੋਂ ਪ੍ਰਚਾਰ ਅਤੇ ਸਨਿੱਚਰਵਾਰ ਨੂੰ ਪੁਲਿਸ ਵਿਭਾਗ ਵੱਲੋਂ ਗਤੀਵਿਧੀਆਂ ਰਾਹੀਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ਬਾਰੇ ਦੱਸਿਆ ਗਿਆ। ਉਨਾਂ ਕਿਹਾ ਕਿ ਇਹ ਮਿਸ਼ਨ ਉਦੋਂ ਤੱਕ ਚੱਲਦਾ ਰਹੇਗਾ, ਜਦੋਂ ਤੱਕ ਅਸੀਂ ਕੋਰੋਨਾ ਮਹਾਂਮਾਰੀ ’ਤੇ ਮੁਕੰਮਲ ਰੂਪ ਵਿਚ ਫ਼ਤਿਹ ਨਹੀਂ ਪਾ ਲੈਂਦੇ।

TNL Desk:

About the author

SK Vyas

SK Vyas

Add Comment

Click here to post a comment

All Time Favorite

Categories