Punjabi News

ਮੁੱਖ ਮੰਤਰੀ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਅਨਾਜ ਮੰਡੀ ਵਿਖੇ ਕਰੀਬ 06 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ 82 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸ਼ੈੱਡ

ਮੁੱਖ ਮੰਤਰੀ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਅਨਾਜ ਮੰਡੀ ਵਿਖੇ ਕਰੀਬ 06 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ  82 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸ਼ੈੱਡ

ਮੁੱਖ ਮੰਤਰੀ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਅਨਾਜ ਮੰਡੀ ਵਿਖੇ ਕਰੀਬ 06 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ

82 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਸ਼ੈੱਡ

ਮੰਡੀ ਵਿਚਲੀਆਂ ਸੜਕਾਂ ਉਤੇ ਖਰਚੇ ਜਾਣਗੇ 01 ਕਰੋੜ 72 ਲੱਖ ਰੁਪਏ

02 ਫੜ੍ਹਾਂ  ਦੀ ਮੁਰੰਮਤ ’ਤੇ 01 ਕਰੋੜ 08 ਲੱਖ ਰੁਪਏ ਅਤੇ ਮੰਡੀ ਵਿਚਲੇ ਸੀਵਰੇਜ ਦੇ ਕੰਮ ਉਤੇ ਖਰਚੇ ਜਾਣਗੇ 01 ਕਰੋੜ 50 ਲੱਖ ਰੁਪਏ

ਸਬਜ਼ੀ ਮੰਡੀ ਦੇ ਫੜ੍ਹ ਉਤੇ ਖਰਚੇ ਜਾ ਰਹੇ ਨੇ ਕਰੀਬ 43 ਲੱਖ ਰੁਪਏ

ਫ਼ਤਹਿਗੜ੍ਹ ਸਾਹਿਬ, 17 ਦਸੰਬਰ ,2019: ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਮਾਰਕਿਟ ਕਮੇਟੀ ਸਰਹਿੰਦ ਅਧੀਨ ਆਉਂਦੀਆਂ ਮੰਡੀਆਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ‘ਤੇ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ, ਪੰਜਾਬ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਅਨਾਜ ਮੰਡੀ ਵਿਖੇ ਕਰੀਬ 06 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਤਹਿਤ ਮੰਡੀ ਵਿੱਚ ਕਰੀਬ 82 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਬਣਾਇਆ ਜਾਵੇਗਾ ਅਤੇ ਕਰੀਬ 01 ਕਰੋੜ 72 ਲੱਖ ਰੁਪਏ ਮੰਡੀ ਵਿਚਲੀਆਂ ਸੜਕਾਂ ਉਤੇ ਖਰਚੇ ਜਾਣਗੇ। ਇਸ ਦੇ ਨਾਲ ਨਾਲ 02 ਫੜ੍ਹਾਂ  ਦੀ ਮੁਰੰਮਤ ’ਤੇ ਕਰੀਬ 01 ਕਰੋੜ 08 ਲੱਖ ਰੁਪਏ, ਮੰਡੀ ਵਿਚਲੇ ਸੀਵਰੇਜ ਦੇ ਕੰਮ ਉਤੇ 01 ਕਰੋੜ 50 ਲੱਖ ਰੁਪਏ ਅਤੇ ਬਿਜਲੀ ਸਬੰਧੀ ਕੰਮਾਂ ਉਤੇ 30 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀ ਵਿਖੇ ਸਬਜ਼ੀ ਮੰਡੀ ਦੇ ਫੜ੍ਹ ਉਤੇ ਕਰੀਬ 43 ਲੱਖ ਰੁਪਏ ਖਰਚੇ ਜਾ ਰਹੇ ਹਨ।

ਸ. ਨਾਗਰਾ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਮੰਡੀਆਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਸੀ ਦਿੱਤਾ ਗਿਆ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਸਦਕਾ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਤੇ ਵਿਕਾਸ ਪੱਖੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਗਗਨਦੀਪ ਸਿੰਘ, ਐਕਸੀਅਨ ਬਿਕਰਮ ਬਾਂਸਲ, ਐੱਸ.ਡੀ.ਓ ਸਤਨਾਮ ਸਿੰਘ,ਜੇ.ਈ ਸਤਪਾਲ ਸਿੰਘ, ਜਿ਼ਲ੍ਹਾ ਪ੍ਰਧਾਨ ਸੁਭਾਸ਼ ਸੂਦ, ਪੰਜਾਬ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਮਾਵੀ, ਕਿਸਾਨ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਸੁਖਰਾਜ ਸਿੰਘ ਰਾਜਾ, ਬਲਾਕ ਸਰਹਿੰਦ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਗੁਲਸ਼ਨ ਰਾਏ ਬੌਬੀ, ਜਿ਼ਲ੍ਹਾ ਕਾਰਜਕਾਰੀ ਜਨਰਲ ਸਕੱਤਰ ਤੇ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਬਲਜਿੰਦਰ ਸਿੰਘ ਅਤਾਪੁਰ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆੜ੍ਹਤੀ ਐਸੋਸੀਏਸ਼ਨ ਦੇ ਜਿ਼ਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਚਰਨਜੀਵ ਚੰਨਾ, ਲਖਵਿੰਦਰ ਸਿੰਘ ਲੱਖੀ, ਬਹਾਦਰ ਸਿੰਘ ਸਾਨੀਪੁਰ, ਜਤਿੰਦਰ ਬੱਬੂ ਸਾਰੇ ਬਲਾਕ ਸੰਮਤੀ ਮੈਂਬਰ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਇੰਦਰਪਾਲ ਸਿੰਘ, ਸਰਪੰਚ ਕੁਲਵਿੰਦਰ ਬਾਗੜੀਆਂ, ਲਖਵੀਰ ਸਿੰਘ ਸੌਂਢਾ, ਕੌਂਸਲਰ ਅਮਰਦੀਪ ਸਿੰਘ ਬੈਨੀਪਾਲ, ਸੁੰਦਰ ਲਾਲ, ਹਨੀ ਭਾਰਦਵਾਜ, ਸਰਪੰਚ ਨਿਰਮਲ ਸਿੰਘ ਪੋਲਾ, ਸਰਪੰਚ ਕਰਨੈਲ ਸਿੰਘ, ਸਰਪੰਚ ਸੁਖਦੇਵ ਸਿੰਘ, ਸਰਪੰਚ ਜਗਦੇਵ ਸਿੰਘ, ਮੇਵਾ ਸਿੰਘ, ਰਮੇਵਰਦਾਸ, ਹਰਿਆਣਾ ਰਾਮ,ਵਿਸਾਖੀ ਰਾਮੀ ਤੇ ਵੱਡੀ ਗਿਣਤੀ ਵਿੱਚ ਸਰਪੰਚ,ਪੰਚ,ਕੌਂਸਲਰ ਤੇ ਕਾਂਗਰਸੀ ਆਗੂ ਹਾਜ਼ਰ ਸਨ।

About the author

SK Vyas

SK Vyas

Add Comment

Click here to post a comment

Most Liked

Categories