Punjabi News

ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਵੱਲੋਂ ਸ਼ਹੀਦੀ ਸਭਾ ਦੌਰਾਨ ਦਿੱਤੇ ਸਹਿਯੋਗ ਬਦਲੇ ਸੰਗਤ ਦਾ ਧੰਨਵਾਦ

ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਵੱਲੋਂ ਸ਼ਹੀਦੀ ਸਭਾ ਦੌਰਾਨ ਦਿੱਤੇ ਸਹਿਯੋਗ ਬਦਲੇ ਸੰਗਤ ਦਾ ਧੰਨਵਾਦ

ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਵੱਲੋਂ
ਸ਼ਹੀਦੀ ਸਭਾ ਦੌਰਾਨ ਦਿੱਤੇ ਸਹਿਯੋਗ ਬਦਲੇ ਸੰਗਤ ਦਾ ਧੰਨਵਾਦ
ਕਰੀਬ 25 ਲੱਖ ਤੋਂ ਵੀ ਵੱਧ ਆਏ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਲਈ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਲਈ ਵੀ ਕੀਤਾ ਧੰਨਵਾਦ
ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਲੰਗਰਾਂ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਤੇ ਸ਼ਹੀਦੀ ਸਭਾ ਦੇ ਇਲਾਕੇ ਵਿੱਚ ਸਾਫ ਸਫਾਈ ਬਣਾਈ ਰੱਖਣ ਲਈ ਲੰਗਰ ਕਮੇਟੀਆਂ ਦੀ ਕੀਤੀ ਸ਼ਲਾਘਾ
ਨਾਗਰਾ ਨੇ ਭਵਿੱਖ ਵਿੱਚ ਵੀ ਸੰਗਤ ਤੋਂ ਅਜਿਹੇ ਸਹਿਯੋਗ ਦੀ ਪ੍ਰਗਟਾਈ ਆਸ
ਬੀਬੀ ਮਨਦੀਪ ਕੌਰ ਨਾਗਰਾ ਨੇ ਵੀ ਸੰਗਤ ਦਾ ਕੀਤਾ ਧੰਨਵਾਦ


ਫ਼ਤਹਿਗੜ੍ਹ ਸਾਹਿਬ, 29 ਦਸੰਬਰ,2019  :ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਆਪਣੇ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਤੋਂ 28 ਦਸੰਬਰ ਤੱਕ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਈ ਗਈ ਸਲਾਨਾ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਆਈ ਸੰਗਤ ਵੱਲੋਂ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਸੰਗਤ ਵੱਲੋਂ ਇਸੇ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਂਦਾ ਰਹੇਗਾ।
ਸ. ਨਾਗਰਾ ਨੇ ਸਿਵਲ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਭਗ 25 ਲੱਖ ਤੋਂ ਵੀ ਵੱਧ ਆਈ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸ਼ਨ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਵਧਾਈ ਦਾ ਪਾਤਰ ਹਨ ਜਿਨ੍ਹਾਂ ਨੇ ਦਿਨ ਰਾਤ ਇੱਕ ਕਰਕੇ ਸ਼ਹੀਦੀ ਸਭਾ ਲਈ ਪੁਖਤਾ ਪ੍ਰਬੰਧਾਂ ਨੂੰ ਅੰਜਾਮ ਦਿੱਤਾ ਅਤੇ ਆਪਣੀ ਡਿਊਟੀ ਬਾਖੂਬੀ ਨਿਭਾਈ ਜਿਸ ਸਦਕਾ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।
ਸ. ਨਾਗਰਾ ਨੇ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਲਗਾਏ ਲੰਗਰਾਂ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਸਾਫ ਸਫਾਈ ਬਣਾਈ ਰੱਖਣ ਲਈ ਲੰਗਰ ਕਮੇਟੀਆਂ ਦੀ ਸ਼ਲਾਘਾ ਕੀਤੀ ਅਤੇ ਲੰਗਰ ਲਗਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਸ਼੍ਰੀਮਤੀ ਮਨਦੀਪ ਕੌਰ ਨਾਗਰਾ ਨੇ ਵੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਈ ਲੱਖਾਂ ਦੀ ਗਿਣਤੀ ਵਿੱਚ ਪੁੱਜੀ ਸੰਗਤ ਦਾ ਸ਼ਹੀਦੀ ਸਭਾ ਦੌਰਾਨ ਦਿੱਤੇ ਸਹਿਯੋਗ ਬਦਲੇ ਧੰਨਵਾਦ ਕੀਤਾ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਹੀਦੀ ਸਭਾ ਦੇ ਮੱਦੇ ਨਜ਼ਰ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀ ਪਰਮਵੀਰ ਸਿੰਘ ਟਿਵਾਣਾ ਵੀ ਮੌਜੂਦ ਸਨ।

About the author

SK Vyas

SK Vyas

Add Comment

Click here to post a comment

Most Liked

Categories