Punjabi Samachar

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਵ-ਨਿਯੁਕਤ ਕੀਤੇ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ
ਲੁਧਿਆਣਾ, 11 ਜਨਵਰੀ : ਪੰਜਾਬ ਸਰਕਾਰ ਦੇ ਪ੍ਰੋਗਰਾਮਾਂ, ਨੀਤੀਆਂ ਅਤੇ ਪ੍ਰਾਪਤੀਆਂ ਨੂੰ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਹੇਠਲੀ ਪੱਧਰ ੋਤੇ ਘਰ੍ਰਘਰ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਲੋਕ ਹਿੱਤ ਉਪਰਾਲਿਆਂ ਅਤੇ ਚੰਗੀਆਂ ਪ੍ਰਸਾਸ਼ਨਿਕ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ।
ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ੍ਰ। ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਤੋਂ ਨਵ੍ਰਨਿਯੁਕਤ ਕੀਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਸ੍ਰੀ ਕਰਨਜੀਤ ਸਿੰਘ ਗਾਲਿਬ ਅਤੇ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਸਮੇ ਸਵਾਗਤੀ ਸਮਾਰੋਹ ਨੂੰ ਸੰਬੋਧਨ ਕਰਦਿਆ ਕੀਤਾ।
ਸ੍ਰ। ਬਿੱਟੂ ਨੇ ਜ਼ਿਲ੍ਹਾ ਲੁਧਿਆਣਾ ਤੋਂ ਨਵ੍ਰਨਿਯੁਕਤ ਕੀਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਸ੍ਰੀ ਕਰਨਜੀਤ ਸਿੰਘ ਗਾਲਿਬ ਅਤੇ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਲੋਕ ਭਲਾਈ ਸਕੀਮਾਂ ਨੂੰ ਘਰ੍ਰਘਰ ਤੱਕ ਪਹੁੰਚਾਉਣ ਲਈ ਪਿੰਡ ਅਤੇ ਵਾਰਡ ਪੱਧਰ ਤੱਕ ਵਰਕਰਾਂ ਨੂੰ ਨਿਯੁਕਤ ਕਰਨ ਅਤੇ ਉਹਨਾਂ ਨੂੰ ਮਿਹਨਤ, ਲਗਨ ਅਤੇ ਤਨਦੇਹੀ ਨਾਲ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦੇਣ। ਸ੍ਰ। ਬਿੱਟੂ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਬਹੁਤ ਸਾਰੀਆ ਯੋਜਨਾਵਾ ਸ਼ੁਰੂ ਕੀਤੀਆ ਹੋਈਆ ਹਨ। ਪ੍ਰੰਤੂ ਜਾਣਕਾਰੀ ਦੀ ਅਣਹੋਦ ਜਾਂ ਦਫ਼ਤਰਾਂ ਵਿਚ ਆਉਣ ਜਾਣ ਦੀ ਖੇਚਲ ਕਾਰਨ ਬਹੁਤ ਸਾਰੇ ਯੋਗ ਜਰੂਰਤ ਮੰਦ ਵਿਅਕਤੀ ਇਹਨਾਂ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਸਮੇ ਵਿੱਚ ਜਦੋਂ ਕਾਂਗਰਸ ਪਾਰਟੀ ਸੇਵਾ ਦੀ ਭਾਵਨਾਂ ਨਾਲ ਕੰਮ ਕਰ ਰਹੀ ਹੈ ਅਜਿਹੇ ਸਮੇ ਵਿੱਚ ਉਸ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਪਾਲਿਸੀਆ ਨੂੰ ਘਰ੍ਰਘਰ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਪ ਲਗਾ ਕੇ ਵੱਧ ਤੋਂ ਵੱਧ ਲੋੜਵੰਦਾ ਨੂੰ ਲਾਭ ਪਹੁੰਚਾਇਆ ਜਾਵੇ।
ਜ਼ਿਲ੍ਹਾ ਲੁਧਿਆਣਾ ਤੋਂ ਨਵ੍ਰਨਿਯੁਕਤ ਕੀਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਸ੍ਰੀ ਕਰਨਜੀਤ ਸਿੰਘ ਗਾਲਿਬ ਅਤੇ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਸਾਂਝੇ ਤੌਰ ੋਤੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ੍ਰਘਰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਨੂੰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਵਰਕਰਾਂ ਨੂੰ ਸਮਾਜ ਸੇਵਾ ਦੇ ਕੰਮਾਂ ਦੇ ਨਾਲ੍ਰਨਾਲ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹਚਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਰਕਰ ਹਾਜ਼ਰ ਸਨ।