Punjabi News

ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ

ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਸੁਲਤਾਨਪੁਰ ਲੋਧੀ (ਕਪੂਰਥਲਾ), 17 ਜਨਵਰੀ ,2020 : ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੂੰ ਪਾਰਟੀ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਉਨਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖ਼ਰੇ ਉਤਰਣ ਲਈ ਜੀਅ-ਤੋੜ ਯਤਨ ਕਰਨਗੇ। ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸਟੇਟਾਂ ਵਿਚ ਹੋਈਆਂ ਚੋਣਾਂ ਵਿਚ ਉਨਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਜਾ ਚੁੱਕਾ ਹੈ ਅਤੇ ਉਨਾਂ ਵੱਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜਾਮ ਦਿੱਤਾ ਗਿਆ ਹੈ। ਸ. ਚੀਮਾ ਦੀ ਇਸ ਨਿਯੁਕਤੀ ’ਤੇ ਉਨਾਂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

About the author

SK Vyas

SK Vyas

Add Comment

Click here to post a comment

Most Liked

Categories