Punjabi Samachar

ਵਿਭਾਗਾਂ ਦੇ ਮੁਖੀਆਂ ਨੂੰ ਵੋਟਿੰਗ ਮਸ਼ੀਨਾਂ ਸਬੰਧੀ ਟ੍ਰੇਨਿੰਗ 2 ਨੂੰ-ਐਸ. ਡੀ. ਐਮ

ਵਿਭਾਗਾਂ ਦੇ ਮੁਖੀਆਂ ਨੂੰ ਵੋਟਿੰਗ ਮਸ਼ੀਨਾਂ ਸਬੰਧੀ ਟ੍ਰੇਨਿੰਗ 2 ਨੂੰ-ਐਸ. ਡੀ. ਐਮ
ਕਪੂਰਥਲਾ, 28 ਫਰਵਰੀ :ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ 027-ਕਪੂਰਥਲਾ ਦੇ ਸਮੂਹ ਵਿਭਾਗ ਦੇ ਮੁਖੀਆਂ ਨੂੰ ਸਥਾਨਕ ਵਿਰਸਾ ਵਿਹਾਰ ਵਿਖੇ 2 ਮਾਰਚ ਨੂੰ ਦੁਪਹਿਰ 2 ਵਜੇ ਈ. ਵੀ. ਐਮ/ਵੀ. ਵੀ. ਪੈਟ ਚਲਾਉਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਉੱਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ 027-ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕਿ ਉਹ ਇਸ ਟ੍ਰੇਨਿੰਗ ਵਿਚ ਨਿੱਜੀ ਤੌਰ ‘ਤੇ ਭਾਗ ਲੈਣਾ ਯਕੀਨੀ ਬਣਾਉਣ, ਤਾਂ ਜੋ ਲੋਕ ਸਭਾ ਚੋਣਾਂ ਦਾ ਕੰਮ ਸੁਚਾਰਨੂੰ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਫੋਟੋ :