Punjabi Samachar

ਵੋਟਿੰਗ ਮਸ਼ੀਨਾਂ ਦੀ ਹੋਈ ਦੂਜੀ ਸਪਲੀਮੈਂਟਰੀ ਰੈਂਡੇਮਾਈਜ਼ੇਸ਼ਨ

ਕਪੂਰਥਲਾ, 16 ਮਈ,2019  :    19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ. ਵੀ. ਪੈਟਜ਼ ਦੀ ਦੂਸਰੀ ਸਪਲੀਮੈਂਟਰੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਦੀ ਮੌਜੂਦਗੀ ਵਿਚ ਹੋਈ ਇਸ ਰੈਂਡੇਮਾਈਜ਼ੇਸਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਜ਼ਿਲਾ ਚੋਣ ਅਫ਼ਸਰ ਸ. ਖਰਬੰਦਾ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਲੇ ਨੂੰ 36 ਕੰਟਰੋਲ ਯੂਨਿਟ, 36 ਬੈਲਟ ਯੂਨਿਟ ਅਤੇ 70 ਵੀ. ਵੀ. ਪੈਟਜ਼ ਹੋਰ ਮੁਹੱਈਆ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਰੈਂਡੇਮਾਈਜ਼ੇਸ਼ਨ ਦਾ ਮੁੱਖ ਮਕਸਦ ਵੋਟਿੰਗ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣਾ ਹੈ ਅਤੇ ਜ਼ਿਲਾ ਪ੍ਰਸ਼ਾਸਨ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਰੈਂਡੇਮਾਈਜ਼ੇਸ਼ਨ ਤੋਂ ਬਾਅਦ ਸਾਰੀਆਂ ਮਸ਼ੀਨਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸਪਲਾਈ ਕਰ ਦਿੱਤੀਆਂ ਗਈਆਂ।