Punjabi Samachar

ਵੋਟ ਬਣਾ ਕੇ ਟਰਾਂਸਜੈਂਡਰ ਬਣਨ ਲੋਕਤੰਤਰ ਦਾ ਹਿੱਸਾ : ਐਸ.ਡੀ.ਐਮ.

ਹੁਸ਼ਿਆਰਪੁਰ, 10 ਜਨਵਰੀ: ਐਸ.ਡੀ.ਐਮ.-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵਿਧਾਨ ਸਭਾ ਹਲਕਾ 43-ਹੁਸ਼ਿਆਰਪੁਰ ਅਧੀਨ ਪੈਂਦੇ ਟਰਾਂਸਜੈਂਡਰ ਵੋਟਰਾਂ ਨਾਲ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਉਹ ਵੋਟ ਬਣਾ ਕੇ ਲੋਕਤੰਤਰ ਦਾ ਹਿੱਸਾ ਬਣਨ। ਉਨ•ਾਂ ਕਿਹਾ ਕਿ ਟਰਾਂਸਜੈਂਡਰ ਵੋਟਰ ਸਮਾਜ ਦਾ ਇਕ ਅਹਿਮ ਹਿੱਸਾ ਹਨ, ਇਸ ਲਈ ਉਹ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਅੱਗੇ ਆਉਣ। ਉਨ•ਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੀ ਟਰਾਂਸਜੈਂਡਰਾਂ ਨੂੰ ਆਉਣ ਵਾਲੇ ਸਮੇਂ ਵਿੱਚ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਜੇਕਰ ਕਿਸੇ ਦੀ ਉਮਰ 1-1-2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਤਾਂ ਉਹ ਫਾਰਮ ਨੰਬਰ 6 ਭਰ ਕੇ ਲੋੜੀਂਦੇ ਸਬੂਤ ਸਮੇਤ ਪਾਸਪੋਰਟ ਸਾਈਜ਼ ਫੋਟੋ ਸਬੰਧਤ ਬੀ.ਐਲ.ਓ. ਜਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ•ਾਂ ਕਰਵਾ ਸਕਦਾ ਹੈ। ਇਸ ਮੌਕੇ ਟਰਾਂਸਜੈਂਡਰਾਂ ਨੇ ਕਿਹਾ ਕਿ ਉਹ ਵੋਟ ਬਣਾਉਣ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਮੌਕੇ ਚੋਣ ਕਾਨੂੰਗੋ ਸ੍ਰੀਮਤੀ ਹਰਪ੍ਰੀਤ ਕੌਰ ਤੋਂ ਇਲਾਵਾ ਰੀਨਾ ਮਹੰਤ, ਗੀਤਾ ਮਹੰਤ, ਨੈਨਾ ਮਹੰਤ, ਮੁਨੀਸ਼ਾ ਮਹੰਤ, ਆਂਚਲ ਮਹੰਤ, ਹੇਮਾ ਮਹੰਤ ਹਾਜ਼ਰ ਸਨ।