ਹਲਕੇ ਦੀਆਂ ਸੜਕਾਂ ਦੀ ਬਦਲੀ ਜਾ ਰਹੀ ਹੈ ਨੁਹਾਰ : ਨਾਗਰਾ

ਹਲਕੇ ਦੀਆਂ ਸੜਕਾਂ ਦੀ ਬਦਲੀ ਜਾ ਰਹੀ ਹੈ ਨੁਹਾਰ : ਨਾਗਰਾ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ
–     ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦਾਂ ਦੀ ਧਰਤੀ ਦੇ ਵਿਕਾਸ ਲਈ ਹੁਣ ਤੱਕ ਖਰਚ 400 ਕਰੋੜ ਰੁਪਏ
–     ਸੜਕਾਂ ਦੀ ਸਪੈਸ਼ਲ ਮੁਰੰਮਤ ਦੌਰਾਨ ਕੋਵਿਡ-19 ਤੋਂ ਬਚਾਅ ਦੀਆਂ ਸਾਵਧਾਨੀਆਂ ਅਪਣਾਉਣੀਆਂ ਬਣਾਈਆਂ ਜਾ ਰਹੀਆਂ ਹਨ ਯਕੀਨੀ
–       ਵਿਧਾਇਕ ਨਾਗਰਾ ਨੇ ਆਮ ਲੋਕਾਂ ਨੂੰ ਮਿਸ਼ਨ ਫ਼ਤਿਹ ਨੂੰ ਕਾਮਯਾਬ ਬਣਾਉਣ ਲਈ ਮੰਗਿਆ ਸਹਿਯੋਗ

ਫ਼ਤਹਿਗੜ੍ਹ ਸਾਹਿਬ, 29 ਜੁਲਾਈ : ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜਾਲਖੇੜੀ ਦੇ ਗੁਰਦੁਆਰਾ ਸਾਹਿਬ ਤੋਂ ਰੋਰਗੜ੍ਹ ਬੀ.ਐਮ.ਐਲ. ਵਾਇਆ ਝੰਬੋਵਾਲੀ ਡਰੇਨ ਤੇ ਬਣੀ ਲਿੰਕ ਸੜਕ ਦੀ 03 ਕਿਲੋਮੀਟਰ ਲੰਮੀ ਸੜਕ ਦੀ 41.37 ਲੱਖ ਦੀ ਲਾਗਤ ਨਾਲ ਕਰਵਾਈ ਜਾ ਰਹੀ ਵਿਸ਼ੇਸ਼ ਮੁਰੰਮਤ ਦੇ ਕੰਮ ਦਾ ਜਾਇਜਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਉਨ੍ਹਾਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਜਾ ਰਹੀ ਹੈ ਜਿਨ੍ਹਾਂ ਦੀ ਪਿਛਲੇ ਲੰਮੇਂ ਸਮੇਂ ਤੋਂ ਕਿਸੇ ਨੇ ਸਾਰ ਨਹੀਂ ਲਈ।
ਵਿਧਾਇਕ ਨਾਗਰਾ ਨੇ ਕਿਹਾ ਕਿ ਕੋਰੋਨਾ ਪ੍ਰਕੋਪ ਦੌਰਾਨ ਲਗਾਏ ਕਰਫਿਊ ਤੇ ਲਾਕਡਾਊਨ ਦੌਰਾਨ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਸਨ ਜਿਸ ਤੋਂ ਹੋਰ ਸੂਬੇ ਵੀ ਸੇਧ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਕਰਵਾਈ ਜਾ ਰਹੀ ਵਿਸ਼ੇਸ਼ ਮੁਰੰਮਤ ਦੌਰਾਨ ਕੰਮ ਕਰ ਰਹੀ ਲੇਬਰ ਨੂੰ ਮਾਸਕ ਪਾਉਣ ਅਤੇ ਆਪਣੇ ਹੱਥ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਸਮਾਜਿਕ ਵਿੱਥ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਸ. ਨਾਗਰਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਧਰਤੀ ਦੇ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਹੁਣ ਤੱਕ 400 ਕਰੋੜ ਰੁਪਏ ਤੋਂ ਵੱਧ ਰਾਸੀ ਖਰਚ ਕੇ ਸਰਵਪੱਖੀ ਵਿਕਾਸ ਕਰਵਾਇਆ ਹੈ ਜਿਸ ਨਾਲ     ਹਲਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ  ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਹਰੇਕ ਵਰਗ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਇਸ ਇਸ ਖਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।

All Time Favorite

Categories

About Author

Anupreet Kaur

Anupreet Kaur

She's an explorer and highly passionate about writing, painting and traveling. She is dynamic and a natural leader who believes in excellent communication, fearless journalism to pen down her words with the same approach.