ਜ਼ਿਲਾ ਪ੍ਰਸ਼ਾਸਨ ਕਿਸੇ ਵੀ ਅਣਕਿਆਸੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਤਿਆਰ- ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.

 

ਕਿਹਾ ਲੋਕ ਘਬਰਾਉਣ ਨਾਕੋਰੋਨਾ ਵਾਇਰਸ ਤੋਂ ਬੱਚਣ ਲਈ ਸਵੈ ਇਕਾਂਤਵਾਸ ਅਤੇ ਸਮਾਜਿਕ ਦੂਰੀ ਵਰਗੇ ਨਿਯਮਾਂ ਦਾ ਪਾਲਣ ਕਰਨ

ਜਲੰਧਰ 09 ਅਪ੍ਰੈਲ 2020 : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲਾ ਪ੍ਰਸ਼ਾਸਨ ਕੋਵਿਡ-19 ਦੌਰਾਨ ਪੈਦਾ ਹੋਣ ਵਾਲੇ ਕਿਸੇ ਵੀ ਅਣਕਿਆਸੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਤਿਆਰ ਬਰ ਤਿਆਰ ਹੈ।

         ਇਕ ਸਾਂਝੇ ਬਿਆਨ ਵਿੱਚ ਡਿਪਟੀ ਕਮਿਸ਼ਨਰਪੁਲਿਸ ਕਮਿਸ਼ਨਰ ਅਤੇ ਸੀਨੀਅਰ ਸੁਪਰਡੰਟ ਪੁਲਿਸ ਨੇ ਕਿਹ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕਿਸੇ ਵੀ ਤਰਾਂ ਦੇ ਹਲਾਤਾਂ ਦਾ ਸਾਹਮਣਾ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਕੇ ਵਿਆਪਕ ਰਣਨੀਤੀ ਬਣਾਈ ਜਾ ਚੁੱਕੀ ਹੈ ਅਤੇ ਇਸ ਸਬੰਧੀ ਜ਼ਿਲਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ।

         ਡਿਪਟੀ ਕਮਿਸ਼ਨਰਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਕੋਰੋਨਾ ਵਾਇਰਸ ਖਿਲਾਫ਼ ਲੜਾਈ ਨੂੰ ਜਿੱਤ ਲਿਆ ਜਾਵੇਗਾ। ਉਨਾਂ ਲੋਕਾਂ ਨੂੰ ਕਿਹਾ ਕਿ ਘਰਾਂ ਵਿੱਚ ਰਹਿਣ ਅਤੇ ਉਨਾ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨਾਂ ਲੋਕਾਂ ਨੂੰ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ-19 ਵਿਰੁੱਧ ਲੜਾਈ ਵਿੱਚ ਸਵੈ ਇੱਛੁਕ ਤੌਰ ਤੇ ਘਰਾਂ ਵਿੱਚ ਰਹਿ ਕੇ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਿਯਮਾਂ ਦੀ ਪਾਲਣਾ ਕਰਕੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਾਥ ਦੇਣ।

         ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ.ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਵੈ ਇਛੁੱਕ ਘਰਾਂ ਵਿੱਚ ਰਹਿਣਾ ਤੇ ਸਮਾਜਿਕ ਦੂਰੀ  ਦੇ ਦੋਵੇਂ ਨਿਯਮ ਸਭ ਤੋਂ ਸਾਰਥਕ ਹਥਿਆਰ ਹਨ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਨਾਂ ਨਿਯਮਾਂ ਦੀ ਪਾਲਣਾ ਕਰਨ ਤਾਂ ਕਿ ਪੰਜਾਬ ਅਤੇ ਖਾਸ ਕਰਕੇ ਜਲੰਧਰ ਇਸ ਵਾਇਰਸ ਖਿਲਾਫ਼ ਲੜਾਈ ਜਿੱਤ ਸਕੇ। ਉਨਾਂ ਕਿਹਾ ਕਿ ” ਸਾਡੇ ਸਾਰਿਆਂ ਵਲੋਂ ਘਰਾਂ ਵਿੱਚ ਰਹਿਣ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਸਦਕਾ ਅਸੀਂ ਇਸ ਜੰਗ ਨੂੰ ਜਿੱਤ ਲਵਾਂਗੇ।

About the author

SK Vyas

SK Vyas

Add Comment

Click here to post a comment

All Time Favorite

Categories