Punjab Punjabi News

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

ਫਗਵਾੜਾ, 18 ਦਸੰਬਰ,2019 :ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਕਪੂਰਥਲਾ ਵੱਲੋਂ ਮਿਤੀ 20 ਦਸੰਬਰ 2019 ਨੂੰ ਸਵੇਰੇ 10 ਵਜੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਕਮਰਾ ਨੰਬਰ 8, ਪੰਜਵੀਂ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਰਿਲਾਇੰਸ ਸਮਾਰਟ ਕੰਪਨੀ ਅਤੇ ਆਈ. ਸੀ. ਆਈ. ਸੀ ਬੈਂਕ ਵੱਲੋਂ 18 ਤੋਂ 35 ਸਾਲ ਤੱਕ ਦੇ ਬਾਰਵੀਂ, ਬੀ. ਏ, ਬੀ. ਕਾਮ, ਬੀ. ਸੀ. ਏ ਅਤੇ ਬੀ. ਬੀ. ਏ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪ੍ਰਾਰਥੀ ਆਪਣੇ ਨਾਲ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਪਹਿਚਾਣ ਪੱਤਰ ਜ਼ਰੂਰ ਲੈ ਕੇ ਆਉਣ। ਉਨਾਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਮੌਕੇ ’ਤੇ ਹੀ ਇੰਟਰਵਿੳੂ ਦੇ ਕੇ ਇਨਾਂ ਕੰਪਨੀਆਂ ਵਿਚ ਸਿਲੈਕਟ ਹੋ ਕੇ ਆਪਣਾ ਭਵਿੱਖ ਸੰਵਾਰਨ।

About the author

SK Vyas

SK Vyas

Add Comment

Click here to post a comment

Most Liked

Categories