Punjabi Samachar

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਨੇ 03 ਲੱਖ 22 ਹਜ਼ਾਰ 738 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ: ਅੰਮ੍ਰਿਤ ਗਿੱਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਨੇ 03 ਲੱਖ 22 ਹਜ਼ਾਰ 738 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ: ਅੰਮ੍ਰਿਤ ਗਿੱਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਨੇ 03 ਲੱਖ 22 ਹਜ਼ਾਰ 738 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ: ਅੰਮ੍ਰਿਤ ਗਿੱਲ

ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ,  ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦੇ ਹੋਏ।

ਮੰਡੀਆਂ ਵਿੱਚ ਹੁਣ ਤੱਕ 03 ਲੱਖ 22 ਹਜ਼ਾਰ 795  ਮੀਟਰਕ ਟਨ ਝੋਨੇ ਦੀ ਹੋਈ ਆਮਦ
ਮੰਡੀਆਂ ਵਿੱਚੋਂ 02 ਲੱਖ 92  ਹਜ਼ਾਰ 497  ਮੀਟਰਕ ਟਨ ਝੋਨੇ ਦੀ ਕਰਵਾਈ ਲਿਫਟਿੰਗ
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 482  ਕਰੋੜ 84  ਲੱਖ ਰੁਪਏ
ਡੀ.ਸੀ. ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਡੀ.ਸੀ. ਨੇ ਕਿਸਾਨਾਂ ਨੂੰ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਦੀ   ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 3 ਨਵੰਬਰ,2019:  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 22 ਹਜ਼ਾਰ 795  ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਨੇ 03 ਲੱਖ 22 ਹਜ਼ਾਰ 738 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 92  ਹਜ਼ਾਰ 497  ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 482  ਕਰੋੜ 84 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ   01 ਲੱਖ 27 ਹਜ਼ਾਰ 350 ਮੀਟਰਕ ਟਨ, ਮਾਰਕਫੈਡ ਵੱਲੋਂ 81 ਹਜ਼ਾਰ 677 ਮੀਟਰਕ ਟਨ, ਪਨਸਪ ਵੱਲੋਂ  80 ਹਜ਼ਾਰ 642 ਮੀਟਰਕ ਟਨ, ਵੇਅਰ ਹਾਊਸ ਵੱਲੋਂ 31 ਹਜ਼ਾਰ 932 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 1,137 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ, ਉਥੇ ਹੀ ਕਈ ਵਾਰ ਨਾਲ ਦੇ ਖੇਤ ਵਿੱਚ ਖੜੀ ਫਸਲ ਨੂੰ ਅੱਗ ਲੱਗਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Add Comment

Click here to post a comment