Punjabi Samachar

ਜ਼ਿਲ੍ਹੇ ਦੇ ਅਸਲਾ ਲਾਇਸੈਂਸ ਧਾਰਕ ਆਪਣਾ ਅਸਲਾ 15 ਮਾਰਚ ਸ਼ਾਮ 5:00 ਵਜੇ ਤੱਕ ਨੇੜਲੇ ਥਾਣੇ ਜਾਂ ਲਾਇਸੈਂਸੀ ਅਸਲਾ ਡੀਲਰ ਕੋਲ ਜਮ੍ਹਾਂ ਕਰਵਕਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਗਾਮੀ ਲੋਕ ਸਭਾ ਚੋਣਾਂ ਅਮਨ ਤੇ ਸ਼ਾਂਤੀ ਪੂਰਬਕ ਢੰਗ ਨਾਲ ਨੇਪਰੇ ਚਾੜਨ ਲਈ ਜਾਰੀ ਕੀਤੇ ਮਨਾਹੀਂ ਦੇ ਹੁਕਮ
ਫਤਹਿਗੜ੍ਹ ਸਾਹਿਬ, 11 ਮਾਰਚ,2019:ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਜਸਪ੍ਰੀਤ ਸਿੰਘ ਆਈ.ਏ.ਐਸ. ਨੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਲੋਕ ਸਭਾ ਚੋਣਾਂ ਨੂੰ ਸੁਚੱਜੇ ਤੇ ਸਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਫੌਜਦਾਰੀ ਦੰਡ ਸੰਘਤਾ, 1973 (2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਚੋਣ ਪ੍ਰਕ੍ਰਿਆ ਨੂੰ ਸਾਂਤੀ ਪੂਰਬਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੈਂਸ ਧਾਰਕ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੈਂਸੀ ਅਸਲਾ ਡੀਲਰਾਂ ਕੋਲ 15 ਮਾਰਚ, 2019 ਨੂੰ ਸ਼ਾਮ 5-00 ਵਜੇ ਤੱਕ ਜਮ੍ਹਾਂ ਕਰਵਾਉਣ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕ੍ਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਨੰ: ਲਸਫਸ (ਪ੍ਰੈ:ਰੀ:)