ਡੀ. ਸੀ ਤੇ ਐਸ. ਐਸ. ਪੀ ਵੱਲੋਂ ਚੋਣਾਂ ਮੌਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰ

ਡੀ. ਸੀ ਤੇ ਐਸ. ਐਸ. ਪੀ ਵੱਲੋਂ ਚੋਣਾਂ ਮੌਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰ

ਕਪੂਰਥਲਾ, 17 ਮਈ :ਲੋਕ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਨੇ ਅੱਜ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ 19 ਮਈ ਨੂੰ ਪੋਲਿੰਗ ਮੌਕੇ ਪੁਖਤਾ ਸੁਰੱਖਿਆ ਪ੍ਰਬੰਧਾਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਉਨਾਂ ਦੱਸਿਆ ਕਿ ਪੋਲਿੰਗ ਵਾਲੇ ਦਿਨ ਜ਼ਿਲੇ ਵਿਚ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਕੇਂਦਰੀ ਨੀਮ ਫ਼ੌਜੀ ਬਲਾਂ ਦੀਆਂ 8 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਨਾਜ਼ੁਕ, ਅਤਿ-ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਬੂਥਾਂ ‘ਤੇ ਸੁਰੱਖਿਆ ਦੇ ਵਿਸ਼ੇਸ਼ ਇੰਤਜਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਨਾਜ਼ੁਕ ਖੇਤਰਾਂ ਵਿਚ ਗਸ਼ਤ ਪਾਰਟੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰਾਂ ਜ਼ਿਲੇ ਭਰ ਵਿਚ ਵੱਖ-ਵੱਖ ਟੀਮਾਂ 24 ਘੰਟੇ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਅ ਰਹੀਆਂ ਹਨ, ਜਿਨਾਂ ਵਿਚ ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫਲਾਇੰਗ ਸਕੂਐਡ ਟੀਮਾਂ ਆਦਿ ਸ਼ਾਮਿਲ ਹਨ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਦੇ ਅਧਿਕਾਰੀ ਹਾਜ਼ਰ ਸਨ।
ਫੋਟੋ :

About the author

SK Vyas

SK Vyas

Add Comment

Click here to post a comment

All Time Favorite

Categories